by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੋਧਰੀ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾ ਦਿੱਤਾ ਹੈ। ਦੱਸ ਦਈਏ ਕਿ ਇਸ ਮੌਕੇ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨਾਲ ਨਾਮਜ਼ਦਗੀ ਭਰਵਾਉਣ ਲਈ ਸਾਬਕਾ CM ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ ,ਨਵਜੋਤ ਸਿੱਧੂ ,ਪ੍ਰਤਾਪ ਬਾਜਵਾ, ਰਾਜਿੰਦਰ ਕੌਰ ਭੱਠਲ ਸਮੇਤ ਹੋਰ ਵੀ ਕਈ ਸੀਨੀਅਰ ਆਗੂ ਪਹੁੰਚੇ। ਨਾਮਜ਼ਦਗੀ ਭਰਨ ਸਮੇ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ । ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਰਮਜੀਤ ਕੌਰ ਚੋਧਰੀ ਦੇ ਪਤੀ ਸੰਤੋਖ ਸਿੰਘ ਚੋਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਕਾਂਗਰਸ ਨੇ ਉਨ੍ਹਾਂ ਦੀ ਥਾਂ ਤੇ ਕਰਮਜੀਤ ਚੋਧਰੀ ਨੂੰ ਉਮੀਦਵਾਰ ਐਲਾਨਿਆ ਹੈ।