by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਜਨਤਾ ਪਾਰਟੀ ਛੱਡ ਕੇ ਸੀਨੀਅਰ ਆਗੂ ਮਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਮਹਿੰਦਰ ਭਗਤ ਨੂੰ CM ਮਾਨ ਵਲੋਂ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਸ਼ੀਲ ਰਿੰਕੂ ਕਾਂਗਰਸ ਛੱਡ ਆਪ ਪਾਰਟੀ ਵਿੱਚ ਸ਼ਾਮਲ ਹੋਏ ਸੀ । ਜਿਨ੍ਹਾਂ ਨੂੰ ਪਾਰਟੀ ਵਲੋਂ ਜ਼ਿਮਨੀ ਚੋਣ 'ਚ ਉਮੀਦਵਾਰ ਐਲਾਨਿਆ ਗਿਆ ਹੈ । ਦੱਸਣਯੋਗ ਹੈ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਹੋ ਜਾ ਰਹੀ ਹੈ।