by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਬਾਰੇ ਰਾਏਗੜ੍ਹ ਦੇ SP ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ । ਅਧਿਕਾਰੀਆਂ ਵਲੋਂ ਮ੍ਰਿਤਕਾ ਦੇ ਪਰਿਵਾਰਿਕ ਮੈਬਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬੱਸ ਵਿੱਚ ਗੋਰੇਵਾਲ ਇਲਾਕੇ ਦੀ ਇੱਕ ਸੰਸਥਾ ਨਾਲ ਜੁੜੇ ਲੋਕ ਸਵਾਰ ਸਨ। ਇਹ ਪੁਣੇ ਵਿੱਚ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਏ ਸਨ ।