by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ - ਅੰਮ੍ਰਿਤਸਰ ਹਾਈਵੇਅ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਐਵੀਨਿਊ ਕੋਲ ਕੈਮੀਕਲ ਨਾਲ ਭਰੇ ਟੈਂਕਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਸਮੇ ਕੁਝ ਵਾਹਨਾਂ ਦੇ ਡਰਾਈਵਰ ਸੁੱਤੇ ਹੋਏ ਸਨ।ਧਮਾਕੇ ਦੀ ਆਵਾਜ਼ ਸੁਣ ਕੇ ਇਹ ਘਬਰਾ ਕੇ ਭੱਜ ਗਏ । ਗੰਭੀਰ ਜਖ਼ਮੀ ਹੋਏ ਲੋਕਾਂ ਨੂੰ ਮੌਕੇ 'ਤੇ ਹੀ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੇ ਹੀ ਫਾਇਰ ਬਿਗ੍ਰੇਡ ਟੀਮ ਨੂੰ ਮੌਕੇ 'ਤੇ ਹੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਫਾਇਰ ਬਿਗ੍ਰੇਡ ਅਧਿਕਾਰੀਆਂ ਨੇ ਪਹੁੰਚ ਕੇ ਕੈਮੀਕਲ ਵਾਲੇ ਟੈਂਕਰ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ। ਦੱਸਿਆ ਜਾ ਰਿਹਾ ਹਾਦਸੇ ਵਾਲੀ ਥਾਂ ਤੋਂ 200 ਮੀਟਰ ਦੂਰੀ ਤੇ ਇੱਕ ਪੈਟਰੋਲ ਪੰਪ ਸੀ ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।