by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ 'ਚ ਆਪ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਨੇ ਮੱਥਾ ਟੇਕਿਆ ਤੇ ਅਰਦਾਸ ਕੀਤੀ ਕਿ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੰਨੀ ਸ਼ਕਤੀ ਦੇਣ ਕਿ ਉਹ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਸਕਣ । ਸੁਸ਼ੀਲ ਰਿੰਕੂ ਨੇ ਕਿਹਾ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਆਪ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਹਾਲੇ ਸਰਕਾਰ ਬਣੇ 1 ਸਾਲ ਦਾ ਸਮਾਂ ਹੋਇਆ ਹੈ ਤੇ ਮਾਨ ਸਰਕਾਰ ਨੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ । ਰਿੰਕੂ ਨੇ ਕਿਹਾ ਜੇਕਰ ਉਹ ਜ਼ਿਮਨੀ ਚੋਣ 'ਚ ਜਿੱਤਦੇ ਹਨ ਤਾਂ ਉਹ ਜਨਤਾ ਦੀ ਆਵਾਜ਼ ਸਸੰਦ 'ਚ ਲੈ ਕੇ ਜਾਣਗੇ । ਦੱਸ ਦਈਏ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹਰ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸੰਤੋਖ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਹੈ ।