by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਸਮਰਥਨ ਵਿੱਚ ਆਪ ਸਰਕਾਰ ਦੇ ਸਾਰੇ ਵਿਧਾਇਕ ਤੇ ਮੰਤਰੀ ਸਮੇਤ ਹੋਰ ਆਗੂ ਦਿੱਲੀ ਪਹੁੰਚੇ ਹਨ। ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਦੋਸ਼ ਲਗਾਏ ਕਿ ਪੁਲਿਸ ਵਲੋਂ ਉਨ੍ਹਾਂ ਨਾਲ ਨਾਜਾਇਜ਼ ਧੱਕਾ ਕੀਤਾ ਜਾ ਰਿਹਾ ਹੈ । ਆਮ ਆਦਮੀ ਪਾਰਟੀ ਦੇ ਆਗੂ ਸ਼ਾਂਤੀਪੂਰਵਕ ਤਰੀਕੇ ਨਾਲ ਦਿੱਲੀ ਜਾ ਰਹੇ ਸੀ ਕਿ ਪੁਲਿਸ ਨੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ।
ਮੰਤਰੀ ਬਲਬੀਰ ਸਿੰਘ ਨੇ ਕਿਹਾ ਜਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਸ਼ਰਮਨਾਕ ਘਟਨਾ ਹੈ ਤੇ ਦੇਸ਼ ਭਰ ਵਿੱਚ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਤੋਂ CBI ਵਲੋਂ ਸ਼ਰਾਬ ਘਪਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ।