by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਕਾਫੀ ਦਿਨਾਂ ਤੋਂ ਪੰਜਾਬ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਉੱਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੀ ਦਿਨੀਂ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ਼ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ 42.7 ਡਿਗਰੀ ਸੈਲਸੀਅਸ ਤੱਕ ਦਰਜ਼ ਕੀਤਾ ਗਿਆ ਹੈ। ਪੰਜਾਬ 'ਚ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ਼ ਕੀਤਾ ਗਿਆ । ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਇਲਾਕਿਆਂ 'ਚ 18 ਤੋਂ 21 ਅਪ੍ਰੈਲ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਮੌਸਮ ਵਿਭਾਗ ਅਨੁਸਾਰ ਇਸ ਹਫਤੇ ਪੰਜਾਬ ਦੇ ਕਈ ਥਾਵਾਂ 'ਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਫਸਲਾਂ ਦੀ ਸਿੰਚਾਈ ਤੇ ਕੀਟਨਾਸ਼ਕਾਂ ਦਾ ਇਸਤੇਮਾਲ ਨਾ ਕੀਤਾ ਜਾਵੇ ।