by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਰ 'ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਦੇਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਵਲੋਂ 12 ਵਜੇ ਤੋਂ 4 ਵਜੇ ਤੱਕ ਟ੍ਰੇਨਾਂ ਰੋਕੀਆਂ ਜਾਣਗੀਆਂ। ਇਸ ਨਾਲ ਟ੍ਰੇਨ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਜਾਣਕਾਰੀ ਅਨੁਸਾਰ ਪੰਜਾਬ ਭਰ 'ਚ ਸਮਰਾਲਾ, ਬਠਿੰਡਾ ,ਪਟਿਆਲਾ ,ਅੰਮ੍ਰਿਤਸਰ ਸਮੇਤ 18 ਥਾਵਾਂ 'ਤੇ ਟ੍ਰੇਨਾਂ ਰੋਕੀਆਂ ਜਾਣਗੀਆਂ ।