by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਚੱਕ ਅਤਰ ਸਿੰਘ ਵਿਖੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਦਰੱਖਤ ਨਾਲ ਟੱਕਰਾ ਗਿਆ। ਇਸ ਹਾਦਸੇ ਦੌਰਾਨ ਭਾਬੀ -ਦਿਓਰ ਦੀ ਮੌਤ ਹੋ ਗਈ । ਦੱਸਿਆ ਜਾ ਰਿਹਾ ਦਵਿੰਦਰ ਸਿੰਘ ਵਾਸੀ ਚੱਕ ਅਤਰ ਸਿੰਘ ਵਾਲਾ ਤੇ ਕਰਮਜੀਤ ਕੌਰ ਵਾਸੀ ਸਗੰਤ ਕਲਾਂ ਬੀਤੀ ਦਿਨੀਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਆ ਰਹੇ ਸਨ । ਇਸ ਦੌਰਾਨ ਜਦੋ ਉਹ ਚੱਕ ਅਤਰ ਸਿੰਘ ਦੇ ਕੋਲ ਪਹੁੰਚ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਦੋਵਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਗੰਭੀਰ ਸੱਟਾਂ ਲੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।