by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਦੱਸਿਆ ਜਾ ਰਿਹਾ ਉਸ ਨੌਜਵਾਨ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਾ ਸੀ ਪਰ ਉਹ ਭਾਣਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਾਹਿਗੁਰੂ ਪ੍ਰੀਤ ਸਿੰਘ ਜ਼ਿਲ੍ਹਾ ਧਰਮਕੋਟ ਦੇ ਪਿੰਡ ਦੋਸਾਂਝ ਦੇ ਰੂਪ 'ਚ ਹੋਈ ਹੈ । ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਵਾਹਿਗੁਰੂ ਸਿੰਘ ਨੇ ਅੱਜ ਅੰਮ੍ਰਿਤਸਰ ਏਅਰਪੋਰਟ ਤੋਂ ਉਤਰ ਕੇ ਘਰ ਆਉਣਾ ਸੀ । ਫਿਲਹਾਲ ਨੌਜਵਾਨ ਦੀ ਲਾਸ਼ ਭਾਰਤੀ ਲਿਆਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ ।