by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜੰਮੂ- ਕਸ਼ਮੀਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇਅ 'ਤੇ ਭਾਰਤੀ ਫੋਜ ਦੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ 4 ਜਵਾਨ ਸ਼ਹੀਦ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਫੋਜ ਦੇ ਟਰੱਕ ਨੂੰ ਭਿਆਨਕ ਅੱਗ ਲੱਗੀ ਨਜ਼ਰ ਆ ਰਹੀ ਹੈ । ਹਾਲਾਂਕਿ ਇਸ ਘਟਨਾ ਦੀ ਕੋਈ ਉੱਚ ਅਧਿਕਾਰੀ ਵਲੋਂ ਪੁਸ਼ਟੀ ਨਹੀ ਕੀਤੀ ਗਈ । ਜਵਾਨਾਂ ਦੀ ਗੱਡੀ ਨੂੰ ਅੱਗ ਲੱਗਣ ਪਿੱਛੇ ਅੱਤਵਾਦੀਆਂ ਦੀ ਸਾਜਿਸ਼ ਹੈ ਜਾਂ ਫਿਰ ਇਹ ਇੱਕ ਹਾਦਸਾ ਹੈ ।