by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਜੰਮੂ- ਕਸ਼ਮੀਰ ਵਿੱਚ ਪੁੰਛ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਦੋਰਾਹਾ ਦੇ ਪਿੰਡ ਚਣਕੋਈਆਂ ਕਲਾਂ ਦੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਮ੍ਰਿਤਕ ਦੇਹ ਨੂੰ ਸਨਮਾਨ ਨਾਲ ਫੋਜੀਆਂ ਵਲੋਂ ਪਿੰਡ ਲਿਆਂਦਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਸ਼ਹੀਦ ਮਨਦੀਪ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ । ਸ਼ਹੀਦ ਦੀ ਮ੍ਰਿਤਕ ਦੇਹ ਦੇਖ ਕੇ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ । ਸ਼ਹੀਦ ਮਨਦੀਪ ਸਿੰਘ ਆਪਣੇ ਪਿੱਛੇ ਮਾਂ ਬਲਵਿੰਦਰ ਕੌਰ ,ਪਤਨੀ ਜਗਦੀਪ ਕੌਰ ਤੇ ਪਿਤਾ ਨੂੰ ਛੱਡ ਗਿਆ । ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਨਾਮ ਪਿੰਡ ਵਾਸੀਆਂ 'ਚ ਸੋਗ ਦੀ ਲਹਿਰ ਛਾ ਗਈ ਹੈ ।