ਨਿਊਜ਼ ਡੈਸਕ (ਰਿੰਪੀ ਸ਼ਰਮਾ) : 18 ਮਾਰਚ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਬੀਤੀ ਰਾਤ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਇਹ ਸਾਰਾ ਆਪ੍ਰੇਸ਼ਨ CM ਮਾਨ ਦੀ ਅਗਵਾਈ ਵਿੱਚ ਕੀਤਾ ਗਿਆ । CM ਮਾਨ ਨੇ ਕਿਹਾ ਕਿ ਉਹ ਆਪ੍ਰੇਸ਼ਨ ਅੰਮ੍ਰਿਤਪਾਲ ਦੇ ਹਰ ਮੂਵਮੈਂਟ ਦੀ ਜਾਣਕਾਰੀ ਪੁਲਿਸ ਕੋਲੋਂ ਲੈ ਰਹੇ ਸਨ। ਇਸ ਦੇ ਚਲਦੇ ਉਨ੍ਹਾਂ ਨੇ ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ।
ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵੱਲੋ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ । ਇਸ ਕਾਰਵਾਈ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਕੇ ਉਸ ਦੇ ਕਈ ਕਰੀਬੀ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਜ਼ਿਕਰਯੋਗ ਹੈ ਕਿ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਪੁਲਿਸ ਤੇ ਇੰਟੈਲੀਜੈਂਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਪਿੰਡ ਰੋਡੇ ਤੋਂ ਕਾਬੂ ਕੀਤਾ ਹੈ । ਹੁਣ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਬਠਿੰਡਾ ਤੇ ਫਿਰ ਫਲਾਈਟ ਰਾਹੀਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ । ਜਿੱਥੇ ਪੁਲਿਸ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ।