by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੇਜ਼ ਰਫਤਾਰ ਕਾਰ ਦੀ ਜ਼ਬਰਦਸਤ ਟੱਕਰ ਨਾਲ ਪੁਲਿਸ ਦੀ ਮਹਿਲਾ ਕਾਂਸਟੇਬਲ ਸ਼ਾਰਦਾ ਗੰਭੀਰ ਜਖ਼ਮੀ ਹੋ ਗਈ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿੱਥੇ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਕਾਂਸਟੇਬਲ ਦੇ ਪੁੱਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ।ਦੱਸਣਯੋਗ ਹੈ ਕਿ ਸ਼ਿਵਾਲਿਕ ਗਾਰਡਨ ਵਿੱਚ ਬੱਚਿਆਂ ਦੇ ਨਾਲ ਸੈਰ ਕਰਨ ਤੋਂ ਬਾਅਦ ਸ਼ਾਰਦਾ ਸਕੂਟਰ 'ਤੇ ਘਰ ਜਾ ਰਹੀ ਸੀ ।ਇਸ ਦੌਰਾਨ ਤੇਜ਼ ਰਫ਼ਤਾਰ ਆਲਟੋ ਚਾਲਕ ਨੇ ਟੱਕਰ ਮਾਰ ਦਿੱਤੀ ਤੇ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ।ਡਾਕਟਰਾਂ ਵਲੋਂ ਮ੍ਰਿਤਕ ਦੇ ਮੁੰਡੇ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।