by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਸਮੇਤ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਸੁੱਖਾ ਸਿੰਘ, ਸਾਜਨ ਸਿੰਘ ਤੇ ਕੁਲਦੀਪ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ ਕੰਮ ਤੋਂ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਤਿੰਨੋ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਲੋਕਾਂ ਵੱਲੋ ਮੌਕੇ 'ਤੇ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ, ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ । ਫਿਲਹਾਲ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ ।