by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਨਾਗੋਰ ਜ਼ਿਲ੍ਹੇ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਸਾਲਾ ਮਾਸੂਮ ਨੇ ਇਸ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ ਹੈ। ਦੱਸਿਆ ਜਾ ਰਿਹਾ 2 ਸਾਲਾ ਤਨਿਸ਼ਕ ਨੂੰ ਸਪਾਈਨਲ ਮਸਕੂਲਰ ਐਟ੍ਰੋਫੀ ਨਾਮ ਦੀ ਬਿਮਾਰੀ ਸੀ। ਇਸ ਬਿਮਾਰੀ ਦੇ ਇਲਾਜ ਲਈ ਤਨਿਸ਼ਕ ਨੂੰ 16 ਕਰੋੜ ਰੁਪਏ ਦੇ ਟੀਕੇ ਦੀ ਲੋੜ ਸੀ । ਇਸ ਲਈ ਤਨਿਸ਼ਕ ਦੇ ਪਿਤਾ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਸ ਦੇ ਬੱਚੇ ਲਈ ਟੀਕੇ ਦਾ ਪ੍ਰਬੰਧ ਕੀਤਾ ਜਾਵੇ ਪਰ ਟੀਕਾ ਨਾ ਲੱਗਣ ਕਾਰਨ ਤਨਿਸ਼ਕ ਦੀ ਜੈਪੁਰ ਦੇ ਹਸਪਤਾਲ 'ਚ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਦੱਸ ਦਈਏ ਕਿ ਸਸੰਦ ਮੈਬਰ ਹਨੂੰਮਾਨ ਨੇ ਪਿਛਲੇ ਸਾਲ ਸਰਕਾਰ ਤੋਂ ਤਨਿਸ਼ਕ ਦੀ ਮਦਦ ਲਈ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਇਸ ਬਿਮਾਰੀ ਕਾਰਨ ਬੱਚੇ ਦੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ । ਜਿਸ ਦੇ ਚਲਦੇ ਸਰੀਰ ਦੇ ਸਾਰੇ ਅੰਗ ਕੰਮ ਕਰਨਾ ਬੰਦ ਕਰ ਦਿੰਦੇ ਹਨ ।