ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਪੰਜਾਬ ਪੁਲਿਸ ਨੇ 36 ਦਿਨਾਂ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਨੂੰ ਹੁਣ ਪੁਲਿਸ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਗਈ ਹੈ । ਸੂਤਰਾਂ ਅਨੁਸਾਰ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਅਮਰੀਕਾ 'ਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਤੇ ਕੈਨੇਡਾ ਬੈਠੇ ਅਵਤਾਰ ਸਿੰਘ ਖੰਡਾ ਦੇ ਸੰਪਰਕ ਵਿੱਚ ਰਹਿਣ ਦੀ ਗੱਲ ਕਬੂਲ ਕੀਤੀ ਹੈ। ਦੱਸਿਆ ਜਾ ਰਿਹਾ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਕੋਲੋਂ ਲਗਾਤਾਰ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ ।ਸੂਤਰਾਂ ਅਨੁਸਾਰ ਪੰਨੂ ਤੇ ਅਵਤਾਰ ਸਿੰਘ ਖੰਡਾ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿਗ ਲਈ ਹੋਰ ਦੇਸ਼ਾ ਵਿੱਚ ਰਹਿ ਰਹੇ ਲੋਕਾਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਸੀ ।
ਪੁਲਿਸ ਵਲੋਂ ਅੰਮ੍ਰਿਤਪਾਲ ਕੋਲੋਂ ਵੱਖ -ਵੱਖ ਥਾਵਾਂ 'ਤੇ ਰਹਿਣ ਦੀ ਜਾਣਕਾਰੀ ਤੋਂ ਲੈ ਕੇ ਕੱਪੜੇ ਬਦਲਣ ਨੇ ਨਾਲ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਕਈ ਸਵਾਲ ਪੁੱਛੇ ਗਏ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 18 ਮਾਰਚ ਨੂੰ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ।ਜਿਨ੍ਹਾਂ 'ਚੋ ਕੁਝ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ। ਪਿਛਲੇ ਦਿਨੀਂ ਪੁਲਿਸ ਨੇ ਪਹਿਲਾਂ ਉਸ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਕਾਬੂ ਕੀਤਾ ਤੇ ਹੁਣ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ ।ਜਿਸ ਕੋਲੋਂ ਪੁਲਿਸ ਦੀ ਟੀਮ ਵੱਲੋ ਪੁੱਛਗਿੱਛ ਕੀਤੀ ਜਾ ਰਹੀ ਹੈ।