by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਜੰਮੂ -ਕਸ਼ਮੀਰ ਦੇ ਪੁੰਛ 'ਚ ਅੱਤਵਾਦੀ ਹਮਲੇ ਦੌਰਾਨ 5 ਫੋਜੀ ਜਵਾਨਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਦੌਰਾਨ ਸ਼ਹੀਦ ਹੋਏ ਫੋਜੀ ਹਰਕ੍ਰਿਸ਼ਨ ਸਿੰਘ ਦੇ ਘਰ ਪਹੁੰਚ CM ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ । ਦੱਸ ਦਈਏ ਕਿ CM ਭਗਵੰਤ ਮਾਨ ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ। ਇਸ ਦੌਰਾਨ CM ਮਾਨ ਸ਼ਹੀਦ ਦੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਹੌਸਲਾ ਦਿੱਤਾ ।CM ਮਾਨ ਨੇ ਕਿਹਾ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਤੇ ਸਾਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਸ਼ਹੀਦ ਦੇ ਨਾਮ 'ਤੇ ਪਿੰਡ ਵਿੱਚ ਇਕ ਸਟੇਡੀਅਮ ਬਣਾਇਆ ਜਾਵੇਗਾ।