by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ 'ਚ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ। ਨਵਜੋਤ ਸਿੱਧੂ ਨੇ ਕਿਹਾ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਸਿੱਧੂ ਨੇ ਪਟੀਸ਼ਨ 'ਚ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਦੇਖਦੇ ਹੋਏ ਪਹਿਲਾਂ ਉਨ੍ਹਾਂ ਨੂੰ Z+ ਸੁਰੱਖਿਆ ਮਿਲੀ ਹੋਈ ਸੀ ਪਰ ਜਦੋ ਉਸ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਘਟਾ ਦਿੱਤਾ ਗਿਆ । ਨਵਜੋਤ ਸਿੱਧੂ ਨੇ ਕਿਹਾ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ ਤੇ ਹਾਲ ਹੀ 'ਚ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਦਾਖ਼ਲ ਹੋਇਆ ਸੀ । ਇਸ ਲਈ ਖ਼ਤਰੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ ਹੈ ।