by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੇ ਮਨ ਨਾਲ ਤਾਰੀਫ ਕੀਤੀ ਗਈ। ਦੱਸ ਦਈਏ ਕਿ ਬੀਤੀ ਦਿਨੀਂ ਮੁੱਖ ਮੰਤਰੀ ਮਾਨ ਜੰਮੂ ਕਸ਼ਮੀਰ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਿਕ ਮੈਬਰਾਂ ਨਾਲ ਦੁੱਖ ਸਾਂਝਾ ਕਰਨ ਗਏ ਸਨ । ਇਸ ਦੌਰਾਨ ਉਨਾਂ ਨੇ ਸ਼ਹੀਦ ਜਵਾਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈਂਕ ਵੀ ਦਿੱਤਾ। ਇਸ ਖ਼ਬਰ ਨੂੰ ਲੈ ਕੇ ਹੀ ਨਵਜੋਤ ਸਿੱਧੂ ਨੇ ਭਗਵੰਤ ਮਾਨ ਦੀ ਤਾਰੀਫ ਕਰਦੇ ਕਿਹਾ: ਚੰਗੇ ਕਰਮ ਖੁਦ ਬੋਲਦੇ ਹਨ… ਜ਼ੁਬਾਨ ਸਿਰਫ਼ ਉਨ੍ਹਾਂ ਦੀ ਵਾਕਫ਼ੀਅਤ ਦੀ ਵਿਆਖਿਆ ਕਰਦੀ ਹੈ। ਮਾਫੀਆ ਨੂੰ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ ਇਹ ਇੱਕ ਅਜਿਹੀ ਚੀਜ਼ ਹੈ…. ਜੋ ਪ੍ਰਸ਼ੰਸਾ ਦੀ ਹੱਕਦਾਰ ਹੈ ।