by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਵਲੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਦੱਸਿਆ ਜਾ ਰਿਹਾ ਸੁਪਰੀਮ ਕੋਰਟ ਵਿੱਚ ਅਕਾਲੀ ਦਲ ਦੇ ਮੁੱਖੀ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੀ ਸੁਣਵਾਈ ਕਰਦੇ ਜਸਟਿਸ ਐਮਆਰ ਸ਼ਾਹ ਵਲੋਂ 11 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਦੱਸ ਦਈਏ ਕਿ ਅਕਾਲੀ ਦਲ 'ਤੇ ਚੱਲ ਰਿਹਾ ਮਾਮਲਾ ਹੁਸ਼ਿਆਰਪੁਰ 'ਚ ਰੱਦ ਹੋ ਗਿਆ ਹੈ। ਪਟੀਸ਼ਨਰਾਂ ਨੇ ਕਿਹਾ ਕਿ ਇਸ ਮਾਮਲੇ 'ਚ ਧੋਖਾਧੜੀ ਦੇ ਦੋਸ਼ਾਂ ਦਾ ਕੋਈ ਆਧਾਰ ਨਹੀ ਹੈ ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ 'ਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਦੱਸ ਦਈਏ ਕਿ ਸਾਹ ਲੈਣ ਦੀ ਤਕਲੀਫ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ।