by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਮਜ਼ਦੂਰ ਦਿਵਸ ਯਾਨੀ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ,ਬੋਰਡਾਂ ਬੰਦ ਰਹਿਣਗੇ। ਇਸ ਛੁੱਟੀ ਸਬੰਧੀ ਪੰਜਾਬ ਸਰਕਾਰ ਵਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਸਨਮਾਨ ਵਿੱਚ ਵੀ ਸਰਕਾਰ ਛੁੱਟੀ ਦਾ ਐਲਾਨ ਕੀਤਾ ਸੀ ।