by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕੁਝ ਦਿਨਾਂ ਤੋਂ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਪਿਛਲੇ ਦਿਨਾਂ ਤੋਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ, ਮੋਗਾ ,ਅੰਮ੍ਰਿਤਸਰ ਸਮੇਤ ਹੋਰ ਇਲਾਕਿਆਂ 'ਚ ਸ਼ਾਮ ਤੱਕ ਮੀਂਹ ਪੈਣ ਦੇ ਆਸਾਰ ਨਜ਼ਰ ਆ ਰਹੇ ਹਨ। ਬੀਤੀ ਸ਼ਾਮ ਤੇਜ਼ ਹਵਾਵਾਂ ਨਾਲ ਬੰਦਾ -ਬਾਂਦੀ ਵੀ ਹੋਈ , ਜਿਸ ਨੇ ਮੌਸਮ ਵਿੱਚ ਠੰਡਕ ਲੈ ਆਂਦੀ। ਤੇਜ਼ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ । ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨ ਤੱਕ ਪੰਜਾਬ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਸਕਦਾ ਹੈ ।