by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ SC ਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਪਟੀਸ਼ਨ ਦਾਇਰ ਕੀਤੀ ਸੀ ।ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹੀਮ ਦੀ ਅਪੀਲ 'ਤੇ ਸਮਰੱਥ ਅਥਾਰਟੀ ਨੂੰ ਫੈਸਲਾ ਲੈਣ ਲਈ ਕਿਹਾ ਹੈ , ਉੱਥੇ ਹੀ ਹੁਣ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾCM ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ। ਕੋਰਟ ਵਲੋਂ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਰਾਜੋਆਣਾ ਨੇ ਸਜ਼ਾ ਮੁਆਫ਼ ਕਰਨ ਦੀ ਮੰਗ ਕਜਰਦੇ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ।