by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਗਰਾਓ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਾਇੰਸ ਕਾਲਜ ਦੇ ਕੋਲ ਇੱਕ ਸਵਿਫਟ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਦੋਵੇ ਨੌਜਵਾਨਾਂ ਨੂੰ ਹਸਪਤਾਲ ਲਿਆਂਦਾ ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ । ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦੀ ਪਛਾਣ ਜਗਰਾਜ ਸਿੰਘ ਤੇ ਗੁਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਜਗਰਾਜ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ, ਜਦਕਿ ਗੁਰਜੀਤ ਸਿੰਘ ਵਿਆਹਿਆ ਹੋਇਆ ਸੀ। ਇਸ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਾਏਕੋਟ ਦੀ ਭਾਰਤ ਫਾਇਨਾਂਸ ਕੰਪਨੀ 'ਚ ਗੁਰਜੀਤ ਸਿੰਘ ਨੇ ਨੌਕਰੀ ਜੁਆਇਨ ਕਰਨੀ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।