by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਪੂਰਥਲਾ ਦੇ ਪਿੰਡ ਜਲਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਗੈਸ ਸਟੇਸ਼ਨ ਦੇ ਸਟੋਰ 'ਚ ਕੰਮ ਕਰਦੇ ਸਮੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰੇ 'ਚ ਕੈਦ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਨਵਜੋਤ ਸਿੰਘ ਦੇ ਰੂਪ 'ਚ ਹੋਈ ਹੈ। ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਨਵਜੋਤ ਸਿੰਘ ਹਾਲੇ ਕੁਵਾਰਾ ਸੀ ਤੇ ਅਮਰੀਕਾ ਉਹ ਚੰਗੇ ਭਵਿੱਖ ਲਈ ਗਿਆ ਸੀ। ਬੀਤੀ ਦਿਨੀਂ ਸਟੋਰ 'ਤੇ ਕੰਮ ਕਰਦੇ ਹੋਏ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਪੀੜਤ ਪਰਿਵਾਰ ਵਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਨਵਜੋਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ।