by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਦਲ ਛੱਡ ਕੇ ਹੁਣ ਚੰਦਨ ਗਰੇਵਾਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਦੱਸਿਆ ਜਾ ਰਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਦਨ ਗਰੇਵਾਲ ਨੂੰ ਖੁਦ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਦੱਸਣਯੋਗ ਹੈ ਕਿ ਅਕਾਲੀ ਦਲ ਤੋਂ ਪਹਿਲਾਂ ਚੰਦਨ ਗਰੇਵਾਲ ਆਪ ਪਾਰਟੀ 'ਚ ਹੀ ਸਨ ਤੇ ਸਾਲ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਆਪ ਪਾਰਟੀ ਨੇ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਸੀ ਪਰ ਉਹ ਹਾਰ ਗਏ ਸਨ। ਸਾਲ 2022 'ਚ ਉਹ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ 'ਚ ਚੱਲੇ ਗਏ । ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ 10 ਮਈ ਨੂੰ ਹੋਣ ਜਾ ਰਹੀ ਹੈ ਤੇ ਹਰ ਪਾਰਟੀ ਵਲੋਂ ਆਪਣਾ ਉਮੀਦਵਾਰ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ ।