by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੀਤੀ ਦਿਨੀਂ ਜਲੰਧਰ ਪਹੁੰਚ ਆਪਣੇ ਪੁੱਤ ਦੇ ਕਤਲ ਦੇ ਦਰਦ ਨੂੰ ਲੈ ਕੇ ਜਲੰਧਰ ਜ਼ਿਮਨੀ ਚੋਣ 'ਚ ਆਪ ਪਾਰਟੀ ਖ਼ਿਲਾਫ਼ ਪ੍ਰਚਾਰ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਬਜਾਏ ਕਿਸੇ ਹੋਰ ਪਾਰਟੀ ਨੂੰ ਵੋਟ ਦੇ ਪਾਉਣ ।ਦਈਏ ਕਿ ਇਸ ਮੌਕੇ ਸਿੱਧੂ ਦੇ ਪਿਤਾ ਨੇ ਸਿਰਫ ਆਪ ਪਾਰਟੀ ਦਾ ਵਿਰੋਧ ਕੀਤਾ। ਬਲਕੌਰ ਸਿੰਘ ਨੇ ਕਿਹਾ ਸਰਕਾਰ ਉਸ ਦੇ ਪੁੱਤ ਦੇ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਸ ਦੇ ਪੁੱਤ ਦਾ ਕਤਲ ਹੋ ਗਿਆ। ਜ਼ਿਕਰਯੋਗ ਹੈ ਕਿ 29 ਮਈ 2022 'ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਦੇ ਮਾਪਿਆਂ ਵਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।