ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ 'ਚ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਹਰ ਪਾਰਟੀ ਵਲੋਂ ਆਪਣੇ ਉਮੀਦਵਾਰ ਦਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਉਥੇ ਹੀ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਨੇ ਕਿਹਾ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿੱਚ ਪੈਰਾ ਮਿਲਟਰੀ ਫੋਰਸ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਤਾਂ ਜੋ ਸ਼ਹਿਰ 'ਚ ਅਮਨ- ਸ਼ਾਤੀ ਬਣੀ ਰਹੇ । ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਿਸ ਨੇ ਸਾਰੇ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਨਿਕਲਣ 'ਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਅਧਿਕਾਰੀਆਂ ਵਲੋਂ ਸ਼ਹਿਰ 'ਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ । ਕੁਲਦੀਪ ਨੇ ਕਿਹਾ ਰਾਤ ਦੇ ਸਮੇ ਸ਼ਹਿਰ ਵਿਚ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਜੇਕਰ ਡਿਊਟੀ ਸਮੇ ਕੋਈ ਵੀ ਅਧਿਕਾਰੀ ਲਾਪ੍ਰਵਾਹੀ ਕਰਦੇ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।
by jaskamal