by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਗਾਵਾਂ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸੋੜੀਆਂ ਦੇ ਇੱਕ ਨੌਜਵਾਨ ਕਰਨੈਲ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਕਿਹਾ ਉਸ ਦਾ ਪੁੱਤ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦਿ ਸੀ। ਬੀਤੀ ਦਿਨੀਂ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਬੇਹੋਸ਼ੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਮਾਂ ਨੇ ਕੁਰਲਾਉਂਦੇ ਕਿਹਾ ਨਸ਼ੇ ਨੇ ਮੇਰਾ ਪੁੱਤ ਖਾ ਲਿਆ ਪਰ ਲੋਕਾਂ ਤੁਸੀਂ ਆਪਣੇ ਪੁੱਤ ਬਚਾ ਲਓ । ਰੋਜ਼ਾਨਾ ਹੀ ਕਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਪਰ ਸਰਕਾਰ ਵਲੋਂ ਕਦਮ ਨਹੀ ਚੁੱਕੇ ਜਾ ਰਹੇ ।