by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਦੇ ਦਿੱਲੀ -ਅੰਮ੍ਰਿਤਸਰ - ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਸਵਾਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟੱਕਰਾਂ ਗਈ । ਹਾਦਸਾ ਇਨ੍ਹਾਂ ਭਿਆਨਕ ਸੀ ਕਿ ਬੱਸ ਵਿੱਚ ਸਵਾਰ ਕਈ ਲੋਕ ਗੰਭੀਰ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਪੱਟੀ ਡਿਪੂਯਮੁਨਾ ਨਗਰ ਤੋਂ ਸਵਾਰੀਆਂ ਨਾਲ ਭਰੀ ਬੱਸ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਦੋ ਬੱਸ ਦੋਰਾਹਾ ਕੋਲ ਪਹੁੰਚੀ ਤਾਂ ਅਚਾਨਕ ਸੜਕ ਤੇ ਖੜ੍ਹੇ ਟਰੱਕ ਨਾਲ ਟੱਕਰਾਂ ਗਈ। ਇਸ ਹਾਦਸੇ ਦੌਰਾਨ ਕਈ ਲੋਕ ਜਖ਼ਮੀ ਹੋ ਗਏ ।ਸਵਾਰੀਆਂ ਅਨੁਸਾਰ ਡਰਾਈਵਰ ਬੱਸ ਤੇਜ਼ ਚਲਾ ਰਿਹਾ ਸੀ। ਡਰਾਈਵਰ ਨੇ ਕਿਹਾ ਕਾਰ ਨੂੰ ਬਚਾਉਂਦੇ ਹੋਏ ਬੱਸ ਟਰੱਕ ਨਾਲ ਟੱਕਰਾਂ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।