by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਦੀ ਝੋਂਪੜੀ ਨੂੰ ਅਚਾਨਕ ਅੱਗ ਲੱਗਣ ਕਾਰਨ 1 ਸਾਲਾ ਮਾਸੂਮ ਬੱਚੇ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਇੱਕ ਪ੍ਰਵਾਸੀ ਮਜ਼ਦੂਰ ਆਪਣੀ ਪਤਨੀ ਤੇ ਬੱਚਿਆਂ ਨਾਲ ਅਨਾਜ ਮੰਡੀ ਵਿੱਚ ਕੰਮ ਕਰਨ ਲਈ ਆਇਆ ਹੋਇਆ ਸੀ ਤੇ ਉਸ ਦੇ ਪਿੰਡ ਬਜਾਜ ਕੋਲ ਝੁੱਗੀ ਬਣਾਈ ਸੀ। ਬੀਤੀ ਦਿਨੀਂ ਕਣਕ ਦੀ ਨਾੜ ਨੂੰ ਅੱਗ ਲੱਗਣ ਕਾਰਨ ਝੁੱਗੀ ਅੱਗ ਦੀ ਲਪੇਟ 'ਚ ਆ ਗਈ ਨਾਲ ਹੀ ਪਰਿਵਾਰ ਦੇ 1 ਸਾਲਾ ਮਾਸੂਮ ਬੱਚੇ ਦੀ ਦਰਦਨਾਕ ਮੌਤ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਅੱਗ ਤੇ ਕਾਬੂ ਪਾ ਲਿਆ ।