by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦੇ ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਪੈਰੀ ਹੱਥ ਲਗਾ ਰਹੇ ਹਨ। ਹਾਲਾਂਕਿ ਇਹ ਵੀਡੀਓ ਕਦੋ ਦੀ ਹੈ ,ਇਸ ਬਾਰੇ ਹਾਲੇ ਕੋਈ ਪੁਸ਼ਟੀ ਨਹੀ ਹੋਈ । ਦੱਸਣਯੋਗ ਹੈ ਕਿ ਕੁਝ ਸਮੇ ਪਹਿਲਾਂ ਹੀ ਮਹੰਤ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਉਸ ਸਮੇ ਕਾਫੀ ਲੋਕਾਂ ਵਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ ।