by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ ਦੇ ਅੱਜ ਨਤੀਜ਼ੇ ਐਲਾਨੇ ਜਾਣਗੇ। ਇਨ੍ਹਾਂ ਨਤੀਜ਼ਿਆਂ 'ਤੇ ਸਾਰੇ ਲੋਕਾਂ ਦੀ ਨਜ਼ਰਾਂ ਟਿਕੀਆਂ ਹੋਈਆਂ ਹਨ। ਦੱਸ ਦਈਏ ਸੰਤੋਖ ਸਿੰਘ ਚੋਧਰੀ ਦੀ ਭਾਰਤੀ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਜਲੰਧਰ ਉਪ ਚੋਣ ਕਰਵਾਈ ਜਾ ਰਹੀ ਹੈ, ਉੱਥੇ ਹੀ 10 ਮਈ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸੀ । ਜਿੱਥੇ 19 ਉਮੀਦਵਾਰਾਂ ਵਲੋਂ ਆਪਣੀ ਕਿਸਮਤ ਅਜ਼ਮਾਈ ਗਈ ਸੀ। ਹੁਣ ਦੇਖਣਾ ਹੋਵੇਗਾ ਜਨਤਾ ਕਿਸ ਨੂੰ ਆਪਣਾ ਉਮੀਦਵਾਰ ਚੁੱਕੇ ਗਈ । ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੀ ਗਿਣਤੀ ਕੁਝ ਵੀ ਸਮੇ 'ਚ ਡਾਇਰੈਕਟਰ ਲੈਂਡ ਰਿਕਾਰਡ ਦਫਤਰ ਤੇ ਸਪੋਰਟਸ ਕਾਲਜ ਕਪੂਰਥਲਾ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਸੁਸ਼ੀਲ ਰਿੰਕੂ ਤੇ ਕਾਂਗਰਸ ਵਲੋਂ ਕਰਮਜੀਤ ਕੌਰ, ਅਕਾਲੀ ਦਲ - ਬਸਪਾ ਨੇ ਸੁਖਵਿੰਦਰ ਕੁਮਾਰ ਸੁੱਖੀ ਤੇ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ।