by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਮਨੀ ਚੋਣ 'ਚ ਆਪ ਉਮੀਦਵਾਰ ਸੁਸ਼ੀਲ ਰਿੰਕੂ ਨੇ ਬਾਜ਼ੀ ਮਾਰੀ ਹੈ। ਜਿਸ ਕਾਰਨ ਆਮ ਆਦਮੀ ਪਾਰਟੀ 'ਚ ਜਸ਼ਨ ਦਾ ਮਾਹੌਲ ਹੈ । ਦੱਸ ਦਈਏ ਕਿ ਆਮ ਆਦਮੀ ਪਾਰਟੀ ਪਹਿਲੇ ਨੰਬਰ 'ਤੇ ਰਹੀ, ਜਦਕਿ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਦੂਜੇ ਨੰਬਰ 'ਤੇ ਸੀ। ਤੀਜੇ ਨੰਬਰ ਤੇ ਅਕਾਲੀ ਦਲ - ਬਸਪਾ ਦੇ ਉਮੀਦਵਾਰ ਸੁਖਵਿੰਦਰ ਸਿੰਘ ਸਨ ਤੇ ਚੋਥੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਸਨ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ 2 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਵਾਰ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਬਰ ਸੰਤੋਖ ਸਿੰਘ ਚੋਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਕਾਰਨ 10 ਮਈ ਨੂੰ ਉਪ ਚੋਣ ਕਾਰਵਾਈ ਗਈ ।