by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਸਾਕਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਬੱਸ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 24 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜਖ਼ਮੀ ਹੋ ਗਏ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਲੱਗ ਰਿਹਾ ਹੈ ਕਿ ਯਾਤਰੀਆਂ ਨਾਲ ਭਰੀ ਬੱਸ ਇੱਕ ਟਰੱਕ ਦੇ ਪਿੱਛੇ ਟਕਰਾਉਣ ਕਾਰਨ ਪਲਟ ਗਈ ਤੇ ਸੜਕ ਦੇ ਕਿਨਾਰੇ ਡਿੱਗ ਗਈ । ਹਾਦਸੇ ਦੌਰਾਨ ਬੱਸ ਦਾ ਕਾਫੀ ਨੁਕਸਾਨ ਹੋਇਆ ਤੇ ਟਰੱਕ ਦਾ ਪਿਛਲਾ ਬੰਪਰ ਟੁੱਟ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।