by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਭਾਸ਼ ਨਗਰ ਰੋਡ 'ਤੇ ਭਿਆਨਕ ਸੜਕ ਹਾਦਸੇ ਦੌਰਾਨ 13 ਸਾਲਾਂ ਸਕੂਲੀ ਬੱਚੇ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ 13 ਸਾਲਾਂ ਬੱਚਾ ਸੁਭਾਸ਼ 7ਵੀਂ ਜਮਾਤ ਦਾ ਵਿਦਿਆਰਥੀ ਸੀ। ਸੁਭਾਸ਼ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤ ਕਈ ਦਿਨਾਂ ਤੋਂ ਬਿਮਾਰ ਸੀ ਤੇ ਉਹ ਸਕੂਲ ਨਹੀ ਜਾ ਰਹੀ ਸੀ। ਅੱਜ ਸਵੇਰੇ ਸੁਭਾਸ਼ ਸਕੂਲ ਆਪਣੀ ਛੁੱਟੀ ਦੀ ਅਰਜ਼ੀ ਦੇਣ ਗਿਆ ਸੀ।
ਜਦੋ ਉਹ ਸਕੂਲ ਤੋਂ ਸਾਈਕਲ 'ਤੇ ਵਾਪਸ ਘਰ ਆ ਰਿਹਾ ਸੀ ਤਾਂ ਰੇਤਾ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਦੀ ਲਪੇਟ 'ਚ ਆ ਗਿਆ । ਜਿਸ ਤੋਂ ਬਾਅਦ ਟਿੱਪਰ ਉਸ ਨੂੰ ਕਾਫੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਇਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ । ਫਿਲਹਾਲ ਪੁਲਿਸ ਨੇਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।