ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਅਣਪਛਾਤੇ ਵਿਕਅਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਪ੍ਰਦੀਪ ਸਿੰਘ ਨੇ ਕਿਹਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਹਮਲਾਵਰਾਂ ਨਾਲ ਲੜਾਈ ਹੋਈ ਸੀ ।ਉਸ ਮਾਮਲੇ 'ਚ ਗੁਰਪ੍ਰੀਤ ਖ਼ਿਲਾਫ਼ ਮਾਮਲਾ ਵੀ ਦਰਜ਼ ਹੈ। ਮ੍ਰਿਤਕ ਦੇ ਪਿਤਾ ਸ਼ੀਸ਼ਪਾਲ ਨੇ ਕਿਹਾ ਕਿ ਕੁਝ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਕਾਫੀ ਸਮੇ ਤੋਂ ਧਮਕੀਆਂ ਦੇ ਰਹੇ ਸਨ। ਵਾਰਦਾਤ ਵਾਲੀ ਰਾਤ ਗੁਰਪ੍ਰੀਤ ਦੀ ਮਾਂ ਨੇ ਉਸ ਦੇ ਪਿਤਾ ਨੂੰ ਫੋਨ ਕਰ ਕਿਹਾ ਕਿ ਕੁਝ ਵਿਅਕਤੀਆਂ ਨੇ ਗੁਰਪ੍ਰੀਤ ਨੂੰ ਘੇਰ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਗੁਰਪ੍ਰੀਤ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਨਾਈ ਦੀ ਦੁਕਾਨ 'ਤੇ ਕੰਮ ਕਰਦਾ ਸੀ । ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
by jaskamal