by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦੇ ਨਤੀਜ਼ੇ ਐਲਾਨੇ ਗਏ ਹਨ। ਇਨ੍ਹਾਂ ਨਤੀਜ਼ਿਆਂ' 'ਚ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ ਕੇ ਇੱਕ ਵਾਰ ਫਿਰ ਬਾਜ਼ੀ ਮਾਰੀ ਹੈ ।ਉੱਥੇ ਹੀ ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ 100ਫੀਸਦੀ ਨੰਬਰਾਂ ਨਾਲ ਪਹਿਲਾਂ ਸਥਾਨ ਹਾਸਲ ਕੀਤਾ ਹੈ ,ਜਦਕਿ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 99.60 ਫੀਸਦੀ ਨੰਬਰਾਂ ਨਾਲ ਦੂਜੇ ਸਥਾਨ 'ਤੇ ਬਾਜ਼ੀ ਮਾਰੀ ਹੈ। ਇਸ ਤਰਾਂ ਹੀ ਲੁਧਿਆਣਾ ਦੀ ਨਬਪ੍ਰੀਤ ਕੌਰ ਨੇ 99.40 ਫੀਸਦੀ ਨੰਬਰਾਂ ਦਾ ਤੀਜਾ ਸਥਾਨ ਹਾਸਲ ਕੀਤਾ ਹੈ। ਦੱਸ ਦਈਏ ਕਿ 12ਵੀਂ ਜਮਾਤ ਦੀ ਪ੍ਰੀਖਿਆ 'ਚ 2,96,709 ਵਿਦਿਆਰਥੀ ਬੈਠੇ ਸਨ, ਜਿਨ੍ਹਾਂ 'ਚੋ 92 ਫੀਸਦੀ ਬੱਚੇ ਪਾਸ ਹੋਏ ਹਨ ।