by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਅੰਨਦਪੁਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਮਜਾਰਾ ਕੋਲ ਬੱਸ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਧੜ ਤੋਂ ਧੋਣ ਵੱਖ ਹੋ ਗਈ । ਦੱਸਿਆ ਜਾ ਰਿਹਾ ਬੱਸ ਮੋਟਰਸਾਈਕਲ ਸਵਾਰ ਨੂੰ ਕੁਚਲਦੀ ਹੋਈ ਅੱਗੇ ਭੱਜ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ' ਤੇ ਪਹੁੰਚ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਪੁਲਿਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦੋ ਉਕਤ ਹਾਦਸਾ ਵਾਪਰਿਆ ਤਾਂ ਬੱਸ ਨੰਗਲ ਤੋਂ ਰੂਪਨਗਰ ਵੱਲ ਜਾ ਰਹੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਦੀਪ ਸਿੰਘ ਵਾਸੀ ਨਿੱਕੂਵਾਲ ਦੇ ਰੂਪ 'ਚ ਹੋਈ ਹੈ । ਹਾਦਸੇ ਤੋਂ ਬਾਅਦ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੀ ।