by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ 'ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਅਚਾਨਕ ਸਵੇਰੇ ਇਮਾਰਤ 'ਚੋ ਧੂੰਆਂ ਨਿਕਲਦਾ ਦੇਖਿਆ ਗਿਆ। ਪ੍ਰੀਖਿਆ ਸ਼ਾਖਾ ਦੀਆਂ 2 ਮੰਜ਼ਿਲਾ ਅੱਗ ਦੀ ਲਪੇਟ 'ਚ ਆ ਗਈਆਂ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਪ੍ਰੀਖਿਆ ਸ਼ਾਖਾ ਵਿੱਚ ਵਿਦਿਆਰਥੀਆਂ ਦੇ ਪੇਪਰਾਂ ਦਾ ਸਾਰਾ ਰਿਕਾਰਡ ਮੌਜੂਦ ਸੀ । ਅੱਗ ਲੱਗਣ ਕਾਰਨ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ । ਇਸ ਦੌਰਾਨ 2 ਕਰਮਚਾਰੀ ਬੇਹੋਸ਼ ਹੋਣ ਦੀ ਖ਼ਬਰਾਂ ਵੀ ਸਾਹਮਣੇ ਆ ਰਿਹਾ ਹਨ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਹੈ ।