by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਵਾਰਡ 49 ਦੇ ਰਹਿਣ ਵਾਲੇ ਭਾਜਪਾ ਆਗੂ ਵਿਕਾਸ ਦੇ ਘਰ ਕੁਝ ਅਣਪਛਾਤੇ ਵਿਕਅਤੀਆਂ ਨੇ ਗੋਲੀਆਂ ਚਲਾਈਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਜਪਾ ਆਗੂ ਵਿਕਾਸ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ 'ਚ ਸੀ ਕਿ ਉਨ੍ਹਾਂ ਨੂੰ ਪਹਿਲਾਂ ਫੋਨ 'ਤੇ ਵਿਦੇਸ਼ੀ ਨੰਬਰ ਤੋਂ ਧਮਕੀਆਂ ਆਇਆ ।ਜਿਸ ਨੂੰ ਵਾਰ- ਵਾਰ ਕੱਟਣ ਦੇ ਬਾਵਜੂਦ ਵੀ ਫੋਨ ਆਉਂਦਾ ਰਿਹਾ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਮੇਨ ਗੇਟ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ।ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ ।ਭਾਜਪਾ ਆਗੂ ਨੇ ਪੁਲਿਸ ਕਮਿਸ਼ਨਰ ਕੋਲੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ।