by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ SSP ਦਫਤਰ ਵਿਖੇ DSP ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਰਸ਼ਪਿੰਦਰ ਸਿੰਘ DSP ਗੁਰਮੀਤ ਸਿੰਘ ਨਾਲ ਗੰਨਮੈਨ ਵਜੋਂ ਤਾਇਨਾਤ ਸੀ। ਅੱਜ ਜਦੋ ਰਸ਼ਪਿੰਦਰ ਸਿੰਘ SSP ਦਫ਼ਤਰ ਵਿਖੇ ਰੀਡਰ ਬ੍ਰਾਂਚ ਵਿੱਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤੇ ਰਸ਼ਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਚੁੱਕੀ ਸੀ। ਦੱਸ ਦਈਏ ਕਿ DSP ਦਾ ਰਿਵਾਲਵਰ ਰਸ਼ਪਿੰਦਰ ਸਿੰਘ ਦੇ ਹੱਥ 'ਚ ਸੀ। ਜਿਸ ਨੂੰ ਸਾਫ ਕਰਦੇ ਹੋਏ ਗੋਲੀ ਚੱਲ ਗਈ ਤੇ ਰਸ਼ਪਿੰਦਰ ਸਿੰਘ ਦੀ ਮੌਤ ਹੋ ਗਈ ।