by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਸੂਹਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬੀਤੀ ਸ਼ਾਮ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਿਤ ਵਾਸੀ ਰਾਜਾ ਕਲਾਂ ਦੇ ਰੂਪ 'ਚ ਹੋਈ ਹੈ । ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੋਹਿਤ ਉਸ ਦੇ ਸਾਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ,ਵਿਪਨਪ੍ਰੀਤ ਸਿੰਘ ਸਾਰੇ 12 ਵੀਂ ਜਮਾਤ ਦੇ ਵਿਦਿਆਰਥੀ ਹਨ ,ਜੋ ਕਿ ਸਕੂਲ ਤੋਂ ਜਲਦੀ ਛੁੱਟੀ ਹੋਣ ਕਰਕੇ ਆਪਣੇ ਮੋਟਰਸਾਈਕਲਾਂ 'ਤੇ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਏ ਸਨ। ਮੱਥਾ ਟੇਕਣ ਤੋਂ ਬਾਅਦ ਜਦੋ ਉਹ ਘਰ ਵਾਪਸ ਜਾ ਰਹੇ ਸਨ ਤਾਂ ਸਾਰੇ ਪੌਂਡ ਵਡਾਲਾ ਕੋਲ ਨਹਿਰ 'ਚ ਨਹਾਉਣ ਲੱਗ ਪਏ,ਇਸ ਦੌਰਾਨ ਪੈਰ ਫਿਸਲਣ ਕਾਰਨ ਮੋਹਿਤ ਪਾਣੀ ਵਿੱਚ ਡੁੱਬ ਗਿਆ, ਜਦੋ ਰਾਹਗੀਰਾਂ ਵਲੋਂ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਲਿਆ ਗਿਆ ,ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।