ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਮ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 7 ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਕਈ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਕਮਿਸ਼ਨਰ ਪ੍ਰਤੀਕੇ ਕੁਮਾਰ ਨੇ ਕਿਹਾ ਕਿ ਜਾਂਚ 'ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਮਰਨ ਵਾਲੇ ਸਾਰੇ ਵਿਦਿਆਰਥੀ ਹਨ। ਇਹ ਘਟਨਾ ਜਲੁਕਬਾੜੀ ਪਿੰਡ ਕੋਲ ਵਾਪਰੀ ਹੈ। ਪੁਲਿਸ ਅਧਿਕਾਰੀ ਅਨੁਸਾਰ ਭਿਆਨਕ ਸੜਕ ਹਾਦਸੇ ਦੌਰਾਨ ਦੇਰ ਰਾਤ ਜਲੁਕਬਾੜੀ ਹਾਈਵੇਅ ਕੋਲ ਇੰਜੀਨੀਅਰਿੰਗ ਕਾਲਜ ਦੇ 7 ਵਿਦਿਆਰਥੀਆਂ ਦੀ ਮੌਤ ਹੋ ਗਈ।
ਵਿਦਿਆਰਥੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ, ਇਹ ਹਾਦਸਾ ਡਰਾਈਵਰ ਵਲੋਂ ਗੱਡੀ ਬੇਕਾਬੂ ਹੋਣ ਕਾਰਨ ਵਾਪਰਿਆ ਹੈ। ਹਾਦਸੇ 'ਚ ਮਰਨ ਵਾਲੇ ਵਿਦਿਆਰਥੀਆਂ ਦੀ ਪਛਾਣ ਗੁਹਾਟੀ ਦੇ ਅਰਿੰਦਮ ਤੇ ਨਿਓਰ , ਸ਼ਿਵਸਾਗਰ ਤੋਂ ਕੌਸ਼ਿਕ ਮੋਹਨ, ਉਪਾਸ਼ੂ, ਅੰਜੁਲੀ ,ਇਮੋਨ ਤੇ ਮੰਗਲਦੋਈ ਦੇ ਰੂਪ 'ਚ ਹੋਈ ਹੈ। ਸੂਤਰਾਂ ਅਨੁਸਾਰ ਸੜਕ ਹਾਦਸੇ ਦੇ ਸਮੇ ਕਾਰ ਵਿੱਚ 10 ਵਿਦਿਆਰਥੀ ਸਵਾਰ ਸਨ ਪਰ 7 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਵਿਦਿਆਰਥੀ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ ।