by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਹਲਚਲ ਦੇਖਣ ਨੂੰ ਮਿਲ ਰਹੀ ਹੈ। ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਸਾਬਕਾ DCP ਬਲਕਾਰ ਸਿੰਘ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁਡੀਆਂ ਨੂੰ ਸ਼ਾਮਲ ਕਰਨ ਜਾ ਰਹੇ ਹਨ। ਅੱਜ ਸਵੇਰੇ 11 ਵਜੇ ਰਾਜਪਾਲ ਬਨਵਾਰੀਲਾਲ ਦੋਵੇ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਉੱਥੇ ਹੀ ਮੰਤਰੀ ਇੰਦਰਬੀਰ ਇੰਘ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਜਿਸ ਨੂੰ CM ਮਾਨ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰ ਵਲੋਂ ਵਿਜੀਲੈਂਸ ਦੀ ਕਾਰਵਾਈ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਕੁਰਸੀ ਗਵਾਉਣੀ ਪਈ ।