by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ z + ਸਕਿਓਰਟੀ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ CM ਮਾਨ ਨੇ z + ਸਕਿਓਰਟੀ ਨਾ ਲੈਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ। CM ਮਾਨ ਨੇ ਕਿਹਾ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ….. ਮੈਨੂੰ z + ਸਕਿਓਰਟੀ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ CM ਮਾਨ ਨੂੰ ਕੇਂਦਰ ਸਰਕਾਰ ਵਲੋਂ z + ਸਕਿਓਰਟੀ ਦਿੱਤੀ ਗਈ ਸੀ। ਦੱਸ ਦਈਏ ਕਿ ਕੇਂਦਰੀ ਖੁਫੀਆ ਏਜੰਸੀ ਦੀ ਇਨਪੁੱਟ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵਲੋਂ CM ਮਾਨ ਦੀ ਸੁਰੱਖਿਆ 'ਚ ਵਾਧਾ ਕੀਤਾ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਕਿ CM ਭਗਵੰਤ ਮਾਨ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ ।