ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਆਗੂ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵੱਧ ਰਿਹਾ ਹਨ। ਦੱਸ ਦਈਏ ਕਿ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੱਡਾ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਉਨ੍ਹਾਂ 'ਤੇ ਕਈ ਸਵਾਲ ਚੁੱਕੇ ਜਾ ਰਹੇ ਹਨ। ਰਾਹੁਲ ਗਾਂਧੀ ਨੇ ਭਾਸ਼ਣ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਜ਼ਿਕਰ ਕਰਦੇ ਕਿਹਾ ਕਿ ਉਹ ਥਾਈਲੈਂਡ ਵੀ ਗਏ ਸਨ । ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਲੋਕਾਂ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਟਰੋਲ ਕੀਤਾ ਜਾ ਰਿਹਾ ਹੈ।
ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਅਮਰੀਕਾ 'ਤੇ ਗਏ ਸਨ। ਉਨ੍ਹਾਂ ਦਾ ਭਾਸ਼ਣ ਸ਼ੁਰੂ ਹੋਣ ਦੇ ਕੁਝ ਸਮੇ ਬਾਅਦ ਲੋਕਾਂ ਵਲੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ।ਨਾਅਰੇਬਾਜ਼ੀ ਕਰਨ ਵਾਲੇ ਲੋਕ ਸਿੱਖ ਫ਼ਾਰ ਜਸਟਿਸ ਨਾਲ ਜੁੜੇ ਦੱਸੇ ਜਾ ਰਹੇ ਹਨ। ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦਾ ਜ਼ਿਕਰ ਕਰਦੇ ਕਿਹਾ ਕਿ ਭਾਰਤ ਨਾਲ ਜੁੜੋ , ਜੋ ਤੁਹਾਡੇ ਦਿਲਾਂ 'ਚ ਹੈ। ਇਸ ਦੌਰਾਨ ਉਹ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਥਾਈਲੈਂਡ ਫੇਰੀ ਬਾਰੇ ਦਾਅਵਾ ਕੀਤਾ ।