ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਨੂੰ ਲੈ ਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਹੀ ਕੁਝ ਜਥੇਬੰਦੀਆਂ ਵਲੋਂ 5 ਜੂਨ ਨੂੰ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਸਭ ਨੂੰ ਦੇਖਦੇ ਹੋਏ ਸਰਕਾਰ ਨੇ ਅੰਮ੍ਰਿਤਸਰ ਬੰਦ ਦੌਰਾਨ ਸ਼ਾਤੀ ਨੂੰ ਬਣਾਏ ਰੱਖਣ ਲਈ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਹੁਣ ਅੰਮ੍ਰਿਤਸਰ ਦੇ ਇਲਾਕੇ- ਇਲਾਕੇ 'ਚ ਪੁਲਿਸ ਦੇ ਜਵਾਨ ਤਾਇਨਾਤ ਹਨ, ਜਿਨ੍ਹਾਂ ਵਲੋਂ ਹਰ ਆਉਣ ਤੇ ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਪੁਲਿਸ ਕਮਿਸ਼ਨਰ ਦੇ ਬੁਲਾਰੇ ਅਨੁਸਾਰ ਭੀੜ ਨੂੰ ਕੰਟਰੋਲ ਕਰਨ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਲਈ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਜਾਵੇਗਾ ,ਹਰ ਫੋਰਸ 'ਚ 80 ਜਵਾਨ ਹਨ। ਇਸ ਦੇ ਨਾਲ ਪੰਜਾਬ ਪੁਲਿਸ ਵਲੋਂ ਦੰਗਾ ਵਿਰੋਧੀ ਵਿੰਗ ਦੀਆਂ 2 ਕੰਪਨੀਆਂ ਤੇ ਵਿਸ਼ੇਸ਼ ਕਮਾਂਡੋ ਸ਼ਹਿਰ ਵਿੱਚ ਤਾਇਨਾਤ ਕੀਤੇ ਜਾਣਗੇ । ਜਾਣਕਾਰੀ ਅਨੁਸਾਰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਦੇਖਦੇ ਹੋਏ ਤਰਨਤਾਰਨ , ਗੁਰਦਾਸਪੁਰ ਤੇ ਪਠਾਨਕੋਟ ਵਿਖੇ ਸਖ਼ਤ ਪ੍ਰਬੰਧ ਕੀਤੇ ਗਏ ਹਨ ।