ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਰੂਕਸ਼ੇਤਰ 'ਚ ਖਾਪ ਮਹਾਪੰਚਿਤ ਵਲੋਂ ਭਾਰਤੀ ਕੁਸ਼ਤੀ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਕਾਰ ਨੂੰ ਇਸ 'ਤੇ ਕਾਰਵਾਈ ਲਈ 9 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਜੇਕਰ ਉਸ ਨੂੰ ਗ੍ਰਿਫ਼ਤਾਰ ਨਹੀ ਕੀਤਾ ਗਿਆ ਤਾਂ ਕਿਸਾਨ 9 ਜੂਨ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਜੰਤਰ- ਮੰਤਰ ਜਾਣਗੇ ।
ਪਿਛਲੇ ਦਿਨੀਂ ਪਹਿਲਵਾਨਾਂ ਵਲੋਂ ਨਵੇਂ ਸਸੰਦ ਭਵਨ ਦੇ ਉਦਘਾਟਨ ਵਾਲੇ ਦਿਨ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ,ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ। ਉੱਥੇ ਹੀ ਇਸ ਝੜਪ ਦੌਰਾਨ ਪੁਲਿਸ ਵਲੋਂ ਕਈ ਪਹਿਲਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਧਰਨਾ ਵਾਲੇ ਥਾਂ 'ਤੇ ਪਏ ਸਾਰੇ ਸਾਮਾਨ ਨੂੰ ਹਟਾ ਦਿੱਤਾ ਗਿਆ । ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬ੍ਰਿਜਭੂਸ਼ਣ ਦੀ ਜਲਦ ਹੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ । ਇਸ ਦੇ ਨਾਲ ਪਹਿਲਵਾਨਾਂ ਖ਼ਿਲਾਫ਼ ਹੋਏ ਦਰਜ਼ ਮਾਮਲਿਆਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ।